ਅੰਮ੍ਰਿਤਸਰ, 3 ਮਾਰਚ, ਦੇਸ਼ ਕਲਿਕ ਬਿਊਰੋ :
ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਆਪਣਾ ਸੈਟੇਲਾਈਟ ਚੈਨਲ ਬਣਾਉਣ ਦੀ ਯੋਜਨਾ ਡੇਢ ਸਾਲ ਬਾਅਦ ਵੀ ਕੇਂਦਰ ਸਰਕਾਰ ਤੋਂ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਮੌਜੂਦਾ ਨਿਯਮਾਂ ਅਨੁਸਾਰ, ਰਜਿਸਟ੍ਰੇਸ਼ਨ ਕੇਵਲ ਵਿਅਕਤੀਗਤ ਨਾਮ ‘ਤੇ ਹੀ ਸੰਭਵ ਹੈ, ਜੋ ਕਿ ਸ਼੍ਰੋਮਣੀ ਕਮੇਟੀ ਲਈ ਇੱਕ ਰੁਕਾਵਟ ਹੈ।ਕਿਉਂਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ ਨਿੱਜੀ ਨਾਂ ‘ਤੇ ਕੁਝ ਵੀ ਨਹੀਂ ਲਿਆ ਜਾ ਸਕਦਾ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੂੰ ਮਿਲਿਆ ਸੀ ਅਤੇ ਰਜਿਸਟਰੇਸ਼ਨ ਲਈ ਅਰਜ਼ੀ ਦਿੱਤੀ ਸੀ। ਉਨ੍ਹਾਂ ਸਰਕਾਰ ਨੂੰ ਨਿਯਮਾਂ ਵਿੱਚ ਢਿੱਲ ਦੇਣ ਦੀ ਬੇਨਤੀ ਕੀਤੀ ਤਾਂ ਜੋ ਧਾਰਮਿਕ ਸੰਸਥਾ ਦੇ ਨਾਂ ’ਤੇ ਰਜਿਸਟ੍ਰੇਸ਼ਨ ਸੰਭਵ ਹੋ ਸਕੇ।
Published on: ਮਾਰਚ 3, 2025 7:47 ਪੂਃ ਦੁਃ