ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਭਲਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੇ ਪ੍ਰਦਰਸ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ ਪੁਲੀਸ ਸੰਗਰੂਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪੁੱਜੀ ਸੀ, ਪਰ ਉਹ ਘਰ ਵਿੱਚ ਮੌਜੂਦ ਨਹੀਂ ਸੀ। ਐਸਕੇਐਮ ਨੇ ਕਿਸਾਨਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸਵੇਰੇ 11 ਵਜੇ ਲੁਧਿਆਣਾ ਵਿੱਚ ਹੰਗਾਮੀ ਮੀਟਿੰਗ ਸੱਦੀ ਹੈ।
Published on: ਮਾਰਚ 4, 2025 11:16 ਪੂਃ ਦੁਃ