ਜਲੰਧਰ, 4 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ਕੋਰਟ ‘ਚ ਫਰਜ਼ੀ ਜ਼ਮਾਨਤ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ 5 ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਹਨ। ਪੁਲਿਸ ਨੇ ਮਾਮਲੇ ‘ਚ ਦੋ ਭਰਾਵਾਂ ਅਤੇ ਉਨ੍ਹਾਂ ਦੀ ਮਾਂ ਦੇ ਨਾਂ ਸ਼ਾਮਲ ਕੀਤੇ ਹਨ। ਸਾਰੇ ਮੁਲਜ਼ਮਾਂ ਨੇ ਮਿਲ ਕੇ ਜਲੰਧਰ ਦੀ ਅਦਾਲਤ ਵਿੱਚ ਫਰਜ਼ੀ ਜ਼ਮਾਨਤ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜਲੰਧਰ ‘ਚ ਤਿੰਨਾਂ ਖਿਲਾਫ ਫਰਜ਼ੀ ਜ਼ਮਾਨਤ ਦੇਣ ਦੇ ਕਈ ਮਾਮਲੇ ਦਰਜ ਹਨ। ਜਦੋਂ ਇਸ ਸਬੰਧੀ ਅਦਾਲਤੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਮੁਲਜ਼ਮਾਂ ਦਾ ਖੁਲਾਸਾ ਹੋਇਆ। ਪੁਲਸ ਨੇ ਜੱਜ ਦੇ ਰੀਡਰ ਦੀ ਸ਼ਿਕਾਇਤ ‘ਤੇ ਤਿੰਨਾਂ ਮੁਲਜ਼ਮਾਂ ਖਿਲਾਫ 5 ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਹਨ।ਫਿਲਹਾਲ ਮਾਮਲੇ ‘ਚ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
Published on: ਮਾਰਚ 4, 2025 11:55 ਪੂਃ ਦੁਃ