ਅੰਮ੍ਰਿਤਸਰ, 4 ਮਾਰਚ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਕਮੇਟੀ ਅੱਜ ਮੰਗਲਵਾਰ (4 ਮਾਰਚ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਅਕਾਲੀ ਦਲ ਦੇ ਬਾਗੀ ਆਗੂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ ਮੈਂਬਰ ਹੁਕਮਾਂ ਦੀ ਪਾਲਣਾ ਕਰਨ ਲਈ ਇਕਮਤ ਹਨ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਨ ਅਤੇ ਆਪਣੀ ਰਿਪੋਰਟ ਸੌਂਪੀ ਸੀ। ਜਿਸ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਸੀ ਕਿ ਉਹ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਦਾ ਸਵਾਗਤ ਕਰਦੇ ਹਨ।ਅੱਜ 4 ਮਾਰਚ ਨੂੰ ਸਾਰੇ ਮੈਂਬਰ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਫਿਰ ਮੈਂਬਰਸ਼ਿਪ ਮੁਹਿੰਮ ਦੀ ਰਣਨੀਤੀ ਬਣਾਉਣਗੇ।
Published on: ਮਾਰਚ 4, 2025 7:45 ਪੂਃ ਦੁਃ