ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਜੇਲ੍ਹ ਤੋਂ ਬਾਹਰ ਆ ਰਹੇ ਹਨ। ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਸੁਸ਼ੀਲ ਕੁਮਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤੀ ਦੀ ਗਾਰੰਟੀ ‘ਤੇ ਰਿਹਾਅ ਕਰ ਦਿੱਤਾ ਹੈ।
ਉਹ ਜੂਨੀਅਰ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿੱਚ 4 ਸਾਲਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸੀ। ਸੁਸ਼ੀਲ ਕੁਮਾਰ ‘ਤੇ 2021 ‘ਚ ਦਿੱਲੀ ਦੇ ਛਤਰਸਾਲ ਸਟੇਡੀਅਮ ਦੀ ਪਾਰਕਿੰਗ ‘ਚ ਸਾਗਰ ਧਨਖੜ ਅਤੇ ਉਸ ਦੇ ਦੋ ਦੋਸਤਾਂ ‘ਤੇ ਜਾਨਲੇਵਾ ਹਮਲਾ ਕਰਨ ਦਾ ਦੋਸ਼ ਹੈ।
Published on: ਮਾਰਚ 4, 2025 5:19 ਬਾਃ ਦੁਃ