ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਗੈਰਹਾਜ਼ਰੀ ਦੇ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮੁੱਦੇ ‘ਤੇ ਗਠਿਤ 15 ਮੈਂਬਰੀ ਕਮੇਟੀ ਨੇ ਆਪਣਾ ਵਿਚਾਰ-ਵਟਾਂਦਰਾ ਪੂਰਾ ਕਰ ਲਿਆ ਹੈ।
ਕਮੇਟੀ ਦੀਆਂ ਸਿਫਾਰਿਸ਼ਾਂ 10 ਮਾਰਚ ਨੂੰ ਲੋਕ ਸਭਾ ਵਿੱਚ ਪੇਸ਼ ਕੀਤੀਆਂ ਜਾਣਗੀਆਂ, ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੀ ਡਿਵੀਜ਼ਨ ਬੈਂਚ ਦੇ ਸਾਹਮਣੇ ਸੁਣਵਾਈ ਦੌਰਾਨ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਅਤੇ ਐਡਵੋਕੇਟ ਧੀਰਜ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਕਮੇਟੀ ਨੇ ਸੋਮਵਾਰ ਨੂੰ ਹੋਈ ਆਪਣੀ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਪੰਜ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀਆਂ ਅਰਜ਼ੀਆਂ ‘ਤੇ ਵਿਚਾਰ ਕੀਤਾ।
Published on: ਮਾਰਚ 4, 2025 5:30 ਬਾਃ ਦੁਃ