ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ
ਸੰਗਰੂਰ: 5 ਮਾਰਚ, ਦੇਸ਼ ਕਲਿੱਕ ਬਿਓਰੋ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਉਹ ਘਰਾਚੋ ਦੀ ਅਨਾਜ ਮੰਡੀ ਵਿੱਚ ਧਰਨੇ ਵਿੱਚ ਪਹੁੰਚ ਰਹੇ ਸਨ।ਮੰਡੀ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਛਾਜਲੀ ਦੀ ਪੁਲਿਸ ਚੌਂਕੀ ਵਿੱਚ ਰੱਖਿਆ ਗਿਆ ਹੈ।
Published on: ਮਾਰਚ 5, 2025 12:29 ਬਾਃ ਦੁਃ