ਜਲੰਧਰ, 5 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ਦੀ ਬਸਤੀ ਗੁੰਜਾਂ 120 ਫੁੱਟ ਰੋਡ ‘ਤੇ ਨਸ਼ਾ ਤਸਕਰਾਂ ਅਤੇ ਸਿਟੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਵਿਚਾਲੇ ਝੜਪ ਹੋ ਗਈ। ਜਿੱਥੇ ਇਹ ਘਟਨਾ ਵਾਪਰੀ ਉਹ ਰਿਹਾਇਸ਼ੀ ਇਲਾਕਾ ਹੈ ਅਤੇ ਆਸ-ਪਾਸ ਲੋਕਾਂ ਦੀ ਵੱਡੀ ਆਬਾਦੀ ਰਹਿੰਦੀ ਹੈ। ਇਸ ਦੌਰਾਨ ਜਦੋਂ ਪੁਲਿਸ ਨੇ ਨਸ਼ਾ ਤਸਕਰਾਂ ਦੀ ਕਾਰ ਨੂੰ ਘੇਰ ਲਿਆ, ਪਰ ਤਸਕਰਾਂ ਨੇ ਆਪਣੀ ਕਾਰ ਨਹੀਂ ਰੋਕੀ।
ਜਿਸ ਤੋਂ ਬਾਅਦ ਪੁਲਿਸ ਨੂੰ ਗੋਲੀ ਚਲਾਉਣੀ ਪਈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਕੁੱਲ 8 ਗੋਲੀਆਂ ਚਲਾਈਆਂ ਗਈਆਂ। ਕਾਰ ਵਿੱਚ ਕੁੱਲ ਚਾਰ ਲੋਕ ਸਵਾਰ ਸਨ। ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਦਕਿ ਦੋ ਵਿਅਕਤੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਕਾਰ ਦੇ ਅੰਦਰ ਇੱਕ ਪ੍ਰਾਈਵੇਟ ਪੋਰਟਲ ਦਾ ਇੱਕ ਪ੍ਰੈੱਸ ਕਾਰਡ ਵੀ ਪਿਆ ਮਿਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਸੰਦੀਪ ਉਰਫ ਗਿੰਨੀ ਵਾਸੀ ਜਲੰਧਰ ਅਤੇ ਇੱਕ ਹੋਰ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।
Published on: ਮਾਰਚ 5, 2025 5:37 ਬਾਃ ਦੁਃ