ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ
ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਨਿਗਮ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਜਾਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੇਗੋਰ ਥੀਏਟਰ ਵਿਖੇ ਹੋਵੇਗਾ। ਇਸ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 51000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
Published on: ਮਾਰਚ 5, 2025 10:39 ਪੂਃ ਦੁਃ