ਨਵੀਂ ਦਿੱਲੀ, 6 ਮਾਰਚ, ਦੇਸ਼ ਕਲਿੱਕ ਬਿਓਰੋ :
ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਘਰ ਢਾਹੁਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਉਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਹੀ। ਪ੍ਰਯਾਗਰਾਜ ਵਿੱਚ ਘਰ ਢਾਹੁਣ ਮਾਮਲੇ ਉਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਹੈਰਾਨ ਕਰਨ ਵਾਲੀ ਹੈ ਅਤੇ ਬੇਹੱਦ ਗਲਤ ਉਦਾਹਰਣ ਪੇਸ਼ ਕਰਦੀ ਹੈ। ਸੁਣਵਾਈ ਦੌਰਾਨ ਜੱਜ ਅਭੈ ਓਕਾ ਅਤੇ ਐਨ ਕੋਟਿਸ਼ਵਰ ਸਿੰਘ ਦੇ ਬੈਂਚ ਨੇ ਘਰਾਂ ਨੂੰ ਤੋੜੇ ਜਾਣ ਨੂੰ ਅੱਤਿਚਾਰ ਕਦਮ ਦੱਸਿਆ ਹੈ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਲੋਕਾਂ ਨੂੰ ਘਰ ਬਣਾ ਕੇ ਵਾਪਸ ਦੇਵੇ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ, ‘ਇਹ ਕਾਰਵਾਈ ਹੈਰਾਨ ਕਰਨ ਵਾਲੀ ਹੈ ਅਤੇ ਗਲਤ ਸੰਦੇਸ਼ ਦਿੰਦੀ ਹੈ। ਇਸ ਨੂੰ ਠੀਕ ਕਰਨ ਦੀ ਜ਼ਰੂਰਤ ਹੈ। ਤੁਹਾਡੇ ਘਰਾਂ ਨੂੰ ਤੋੜਕੇ ਅਜਿਹੇ ਐਕਸ਼ਨ ਕਿਊਂ ਲੈ ਰਹੇ ਹੈ। ਅਸੀਂ ਜਾਣਦੇ ਹਾਂ ਕਿ ਇਸ ਤਰ੍ਹਾਂ ਦੇ ਤਕਨੀਕੀ ਤਰਕਾਂ ਨਾਲ ਕਿਵੇਂ ਨਿਪਟਣਾ ਹੈ। ਸੁਪਰੀਮ ਕੋਰਟ ਵਿੱਚ ਜੁਲਫੀਕਾਰ ਹੈਦਰ, ਪ੍ਰੋਫੈਸਰ ਅਲੀ ਅਹਿਮਦ, ਦੋ ਵਿਧਾਵਾਂ ਅਤੇ ਇਕ ਹੋਰ ਵਿਅਕਤੀ ਦੀ ਪਟੀਸ਼ਨ ਉਤੇ ਸੁਣਵਾਈ ਚਲ ਰਹੀ ਸੀ, ਜਿੰਨਾਂ ਨੇ ਸਰਕਾਰ ਉਤੇ ਗੈਰ ਕਾਨੂੰਨੀ ਢੰਗ ਨਾਲ ਘਰ ਢਾਹੁਣ ਦੇ ਦੋਸ਼ ਲਗਾਏ ਸਨ।
Published on: ਮਾਰਚ 6, 2025 1:57 ਬਾਃ ਦੁਃ