ਲੰਡਨ, 6 ਮਾਰਚ, ਦੇਸ਼ ਕਲਿਕ ਬਿਊਰੋ :
ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਲੰਡਨ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਨਿਸ਼ਾਨਾ ਬਣਾਇਆ ਸੀ। ਖਾਲਿਸਤਾਨ ਸਮਰਥਕਾਂ ਨੇ ਸਮਾਗਮ ਵਾਲੀ ਥਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਿੱਥੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਚਥਮ ਹਾਊਸ ਵੱਲੋਂ ਆਯੋਜਿਤ ਇੱਕ ਵਿਚਾਰ-ਚਰਚਾ ਵਿੱਚ ਹਿੱਸਾ ਲਿਆ।
ਜਦੋਂ ਉਹ ਆਪਣੀ ਕਾਰ ਵਿੱਚ ਜਾ ਰਹੇ ਸਨ ਤਾਂ ਇੱਕ ਵਿਅਕਤੀ ਉਨ੍ਹਾਂ ਵੱਲ ਭੱਜਣ ਦੀ ਕੋਸ਼ਿਸ਼ ਕਰਦਾ ਦੇਖਿਆ ਗਿਆ।ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ ਮੰਤਰੀ ਦੀ ਕਾਰ ਨੂੰ ਘੇਰਦਿਆਂ ਭਾਰਤੀ ਰਾਸ਼ਟਰੀ ਝੰਡੇ ਨੂੰ ਪਾੜਨ ਵਰਗਾ ਕੁਝ ਕੀਤਾ। ਘਟਨਾ ਸਮੇਂ ਪੁਲਿਸ ਉਥੇ ਮੌਜੂਦ ਸੀ ਪਰ ਖਾਲਿਸਤਾਨੀਆਂ ਖਿਲਾਫ ਕੋਈ ਸਖਤ ਕਾਰਵਾਈ ਹੁੰਦੀ ਨਜ਼ਰ ਨਹੀਂ ਆਈ।
ਚਸ਼ਮਦੀਦਾਂ ਅਨੁਸਾਰ ਅਜਿਹਾ ਲੱਗ ਰਿਹਾ ਸੀ ਜਿਵੇਂ ਪੁਲਿਸ ਨੂੰ ਦਖਲ ਨਾ ਦੇਣ ਦਾ ਹੁਕਮ ਦਿੱਤਾ ਗਿਆ ਹੋਵੇ। ਇਸ ਘਟਨਾ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ, ਜਿਸ ਕਾਰਨ ਭਾਰਤੀ ਭਾਈਚਾਰੇ ‘ਚ ਗੁੱਸਾ ਹੈ।
Published on: ਮਾਰਚ 6, 2025 9:33 ਪੂਃ ਦੁਃ