ਪੰਜਾਬ ‘ਚ 32 ਸਾਲ ਪਹਿਲਾਂ ਝੂਠੇ ਮੁਕਾਬਲੇ ‘ਚ ਦੋ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਵਾਲੇ ਪੁਲਸੀਆਂ ਨੂੰ ਅੱਜ ਹੋਵੇਗੀ ਸਜ਼ਾ

ਪੰਜਾਬ


ਮੋਹਾਲੀ, 6 ਮਾਰਚ, ਦੇਸ਼ ਕਲਿਕ ਬਿਊਰੋ :
ਤਰਨਤਾਰਨ ‘ਚ 32 ਸਾਲ ਪਹਿਲਾਂ ਪੁਲਸ ਨੇ ਇਕ ਮੁਕਾਬਲੇ ‘ਚ ਦੋ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਪੁਲਿਸ ਮੁਕਾਬਲਾ ਝੂਠਾ ਸਾਬਤ ਹੋਇਆ। ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਕਤਲ ਅਤੇ ਹੋਰ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।
ਦੋਸ਼ੀਆਂ ਵਿੱਚ ਤਰਨਤਾਰਨ ਦੇ ਪੱਟੀ ਵਿੱਚ ਤਾਇਨਾਤ ਤਤਕਾਲੀ ਪੁਲੀਸ ਅਧਿਕਾਰੀ ਸੀਤਾ ਰਾਮ (80) ਅਤੇ ਐਸਐਚਓ ਪੱਟੀ ਰਾਜ ਪਾਲ (57) ਸ਼ਾਮਲ ਹਨ। ਸੀਤਾ ਰਾਮ ਨੂੰ ਆਈਪੀਸੀ ਦੀ ਧਾਰਾ 302, 201 ਅਤੇ 218 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ।ਜਦੋਂ ਕਿ ਰਾਜਪਾਲ ਨੂੰ ਧਾਰਾ 201 ਅਤੇ 120-ਬੀ ਤਹਿਤ ਸਜ਼ਾ ਦਿੱਤੀ ਜਾਵੇਗੀ। ਜਦੋਂਕਿ 5 ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦੇ ਕੇ ਬਰੀ ਕਰ ਦਿੱਤਾ ਗਿਆ।
ਇਸ ਮਾਮਲੇ ‘ਚ 11 ਪੁਲਿਸ ਅਧਿਕਾਰੀਆਂ ‘ਤੇ ਅਗਵਾ, ਕਾਨੂੰਨੀ ਹਿਰਾਸਤ ਦੀ ਉਲੰਘਣਾ ਅਤੇ ਕਤਲ ਦੇ ਦੋਸ਼ ਸਨ, ਮੁਕੱਦਮੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਉਹ ਬਰੀ ਕੀਤੇ ਗਏ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।

Published on: ਮਾਰਚ 6, 2025 8:12 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।