ਅੰਮ੍ਰਿਤਸਰ, 6 ਮਾਰਚ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਫ ਕਰ ਦਿੱਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਜਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਉਨ੍ਹਾਂ ਸਪੱਸ਼ਟ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਰਜਿੰਦਰ ਸਿੰਘ ਧਾਮੀ ਨੇ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਸੀ ਤੇ ਧਾਮੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ਉਤੇ ਮੁੜ ਵਿਚਾਰ ਕਰਨ।
Published on: ਮਾਰਚ 6, 2025 4:46 ਬਾਃ ਦੁਃ