ਜਲੰਧਰ, 7 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਵੱਡੇ ਕਤਲ ਨੂੰ ਅੰਜਾਮ ਦੇਣਾ ਸੀ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਚਾਰ ਨਾਜਾਇਜ਼ ਹਥਿਆਰ ਅਤੇ 15 ਤੋਂ ਵੱਧ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲਦ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
Published on: ਮਾਰਚ 7, 2025 9:42 ਪੂਃ ਦੁਃ