ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਜੇਲ੍ਹ ਵਿਭਾਗ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਘੁੰਮਣ ‘ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।ਇਹ ਕਾਰਵਾਈ ਜੇਲ੍ਹ ਵਿਭਾਗ ਦੀ ਇੰਟੈਲੀਜੈਂਸ ਬ੍ਰਾਂਚ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਏਡੀਜੀਪੀ (ਜੇਲ੍ਹਾਂ) ਅਰੁਣਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਕੈਦੀਆਂ ਦੀ ਆਪਸੀ ਝੜਪ ਤੋਂ ਬਾਅਦ ਖ਼ੁਫ਼ੀਆ ਸ਼ਾਖਾ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੇਲ੍ਹ ਅੰਦਰ ਡਰੱਗ ਰੈਕੇਟ ਚਲਾਇਆ ਜਾ ਰਿਹਾ ਸੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵੀ ਚੱਲ ਰਹੀਆਂ ਸਨ। ਇਨ੍ਹਾਂ ਮਾਮਲਿਆਂ ਵਿੱਚ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਦੀ ਸ਼ਮੂਲੀਅਤ ਪਾਈ ਗਈ ਸੀ।
Published on: ਮਾਰਚ 7, 2025 8:30 ਪੂਃ ਦੁਃ