ਮੋਗਾ, 7 ਮਾਰਚ, ਦੇਸ਼ ਕਲਿਕ ਬਿਊਰੋ :
ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ‘ਚ ਅੱਜ ਇਕ ਹਾਦਸਾ ਵਾਪਰਿਆ। ਸਕੂਲ ਆਫ਼ ਐਮੀਨੈਂਸ ਦੀ ਬੱਸ, ਜੋ 40 ਬੱਚਿਆਂ ਨੂੰ ਲੈ ਕੇ ਆ ਰਹੀ ਸੀ, ਅਚਾਨਕ ਖੇਤਾਂ ‘ਚ ਪਲਟ ਗਈ।
ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਰਾਮਾ ਤੋਂ ਨਿਹਾਲ ਸਿੰਘ ਵਾਲਾ ਜਾ ਰਹੀ ਸੀ, ਪਰ ਡਰਾਈਵਰ ਦੀ ਅਣਗਿਹਲੀ ਕਾਰਨ ਇਹ ਕੰਟਰੋਲ ਤੋਂ ਬਾਹਰ ਹੋ ਗਈ। ਹਾਦਸੇ ਦੌਰਾਨ ਬੱਸ ‘ਚ ਸਵਾਰ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ, ਪਰ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜ਼ਖ਼ਮੀ ਬੱਚਿਆਂ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਮਾਪੇ ਅਤੇ ਸਕੂਲ ਪ੍ਰਸ਼ਾਸਨ ਘਟਨਾ ਬਾਅਦ ਹਸਪਤਾਲ ਪਹੁੰਚੇ।ਪੁਲਿਸ ਨੇ ਹਾਦਸੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
Published on: ਮਾਰਚ 7, 2025 11:06 ਪੂਃ ਦੁਃ