ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :
ਵੈਸਟਰਨ ਡਿਸਟਰਬੈਂਸ ਦੇ ਹੌਲੀ ਹੋਣ ਕਾਰਨ ਪਹਾੜਾਂ ‘ਚ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਧੇਗਾ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 2.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਰਾਜ ਵਿੱਚ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਕਰੀਬ 1.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਆਮ ਦੇ ਨੇੜੇ ਹੀ ਰਿਹਾ।
ਪਹਾੜਾਂ ‘ਤੇ ਹੋਈ ਬਰਫ਼ਬਾਰੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਕੁਝ ਦਿਨਾਂ ਤੋਂ ਦੇਖਣ ਨੂੰ ਮਿਲਿਆ। ਪਰ ਹੁਣ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ ਅਤੇ ਤਾਪਮਾਨ ਵਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 10 ਤੋਂ 13 ਡਿਗਰੀ ਦੇ ਵਿਚਕਾਰ ਦੇਖਿਆ ਜਾਵੇਗਾ।
Published on: ਮਾਰਚ 7, 2025 7:21 ਪੂਃ ਦੁਃ