ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਦੀ ਭਾਜਪਾ ਸਰਕਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਸਮ੍ਰਿਧੀ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਦਿੱਲੀ ਸਰਕਾਰ ਵੱਲੋਂ ਹਰ ਮਹੀਨੇ 2500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋ ਸਕੇ।
ਇਸ ਯੋਜਨਾ ਦਾ ਲਾਭ ਉਨ੍ਹਾਂ ਔਰਤਾਂ ਨੂੰ ਮਿਲੇਗਾ ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ ਅਤੇ ਜੋ ਟੈਕਸ ਨਹੀਂ ਭਰਦੀਆਂ ਹਨ। ਸਕੀਮ ਦਾ ਲਾਭ 18 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਮਿਲੇਗਾ ਜੋ ਸਰਕਾਰੀ ਨੌਕਰੀ ਨਹੀਂ ਕਰਦੀਆਂ ਹਨ ਅਤੇ ਜਿਨ੍ਹਾਂ ਨੂੰ ਕੋਈ ਹੋਰ ਸਰਕਾਰੀ ਵਿੱਤੀ ਸਹਾਇਤਾ ਨਹੀਂ ਮਿਲ ਰਹੀ ਹੈ।
Published on: ਮਾਰਚ 7, 2025 2:08 ਬਾਃ ਦੁਃ