ਪਟਿਆਲਾ: 8 ਮਾਰਚ, ਦੇਸ਼ ਕਲਿੱਕ ਬਿਓਰੋ
ਪਟਿਆਲਾ ‘ਚ ਸਵੇਰੇ ਸਵੇਰੇ ਦੁਖਦਾਈ ਘਟਨਾ ਵਾਪਰੀ ਹੈ ਜਿਸ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮਾਂ ਅਤੇ ਪੁੱਤ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਇਸ ਘਟਨਾ ਵਿੱਚ ਮਾਂ ਦੀ ਮੌਤ ਹੋ ਗਈ । ਮਾਂ ਸੁਮਨ ਜਿਸ ਦੀ ਉਮਰ ਤਕਰੀਬਨ 45 ਸਾਲ ਅਤੇ ਲੜਕੇ ਮਨਜੋਤ ਜਿਸ ਦੀ ਉਮਰ ਤਕਰੀਬਨ 19 ਸਾਲ ਦੱਸੀ ਜਾ ਰਹੀ ਹੈ। ਸੁਮਨ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਮਨਜੋਤ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਿੰਦਗੀ ਅਤੇ ਮੌਤ ਦੇ ਵਿੱਚ ਲੜਾਈ ਲੜ ਰਿਹਾ ਹੈ।
ਡੀਐਸਪੀ ਸਿਟੀ ਸਤਨਾਮ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਉਸ ਤੋਂ ਬਾਅਦ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸਾਰੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
Published on: ਮਾਰਚ 8, 2025 1:34 ਬਾਃ ਦੁਃ