ਲੁਧਿਆਣਾ, 8 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੁਲੀਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਮਾਮਲਾ 27 ਫਰਵਰੀ 2024 ਨੂੰ ਨਿਗਮ ਦੇ ਜ਼ੋਨ-ਏ ਦਫ਼ਤਰ ਵਿੱਚ ਹੋਏ ਹੰਗਾਮੇ ਨਾਲ ਸਬੰਧਤ ਹੈ।
ਮੁਲਜ਼ਮਾਂ ਦੀ ਗੈਰ-ਹਾਜ਼ਰੀ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਜੁਗਰਾਜ ਸਿੰਘ ਨੇ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 17 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਹ ਮਾਮਲਾ ਨਿਗਮ ਜ਼ੋਨ-ਏ ਦਫ਼ਤਰ ਦੇ ਚੌਕੀਦਾਰ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਐਫਆਈਆਰ ਵਿੱਚ, ਆਈਪੀਸੀ ਦੀ ਧਾਰਾ 186 (ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ) ਅਤੇ 353 (ਲੋਕ ਸੇਵਕ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਤਾਕਤ ਦੀ ਵਰਤੋਂ) ਦੇ ਤਹਿਤ ਦੋਸ਼ ਲਗਾਏ ਗਏ ਸਨ।
Published on: ਮਾਰਚ 8, 2025 12:31 ਬਾਃ ਦੁਃ