ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

ਪੰਜਾਬ


ਚੰਡੀਗੜ੍ਹ: 8 ਮਾਰਚ, ਦੇਸ਼ ਕਲਿੱਕ ਬਿਓਰੋ
 ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
 ਯੂਨੀਅਨ ਦੇ ਆਗੂਆਂ ਦੀਆਂ ਮੰਗਾਂ  ਨੂੰ ਸੁਣਨ ਉਪਰੰਤ ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਵੱਲ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।  ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਦੇ ਵਿੱਚ ਫਾਇਰ ਬ੍ਰਿਗੇਡਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਡਰਾਈਵਰ ਅਤੇ ਫਾਇਰਮੈਨ ਬਿਨਾਂ ਸ਼ਰਤ ਤੋਂ ਪੱਕੇ ਕਰਨ, ਮੁਲਾਜ਼ਮਾਂ ਦੀ ਤਨਖਾਹ ਵਧਾਉਣ, ਅਣਸੁਖਾਵੀ ਘਟਨਾ ਵਾਪਰਨ ਤੇ ਮੁਲਾਜ਼ਮਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਬੰਧੀ ਮੰਗਾਂ ਰੱਖੀਆਂ ਗਈਆਂ ਹਨ।
 ਡਰਾਈਵਰ ਤੇ ਫਾਇਰਮੈਨ ਨੂੰ ਪੱਕੇ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਜੋ ਪਹਿਲਾਂ ਪਾਲਸੀਆਂ ਬਣਾਈਆਂ ਗਈਆਂ ਹਨ ਉਹਨਾਂ ਤੇ ਮੁੜ ਤੋਂ ਵਿਚਾਰ ਕੀਤਾ ਜਾਵੇ। ਉਹਨੇ ਕਿਹਾ ਕਿ ਉਹ ਪੱਧਰ ਤੇ ਵੀ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਹਨਾਂ ਨੂੰ ਪੱਕਾ ਕਰਨ ਸੰਬੰਧੀ ਪੂਰੇ ਯਤਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਬਾਕੀ ਕਰਮਚਾਰੀਆਂ ਤੋਂ ਤਨਖਾਹ ਘੱਟ ਮਿਲਣ ਸਬੰਧੀ ਜਿਲੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਮੁਲਾਜ਼ਮਾਂ ਨੂੰ ਇਸ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ ਤੇ ਇਸ ਦੀ ਪੜਤਾਲ ਕਰਕੇ ਠੀਕ ਕਰਨ।
 ਉਹਨਾਂ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਤੇ ਵਿਸਥਾਰ ਦੇ ਨਾਲ ਕੰਮ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਹਨਾਂ ਵਿੱਚੋਂ ਸਾਰੀਆਂ ਜਾਇਜ਼ ਮੰਗਾਂ ਦਾ ਬਹੁਤ ਜਲਦ ਹੱਲ ਕਰ ਦਿੱਤਾ ਜਾਵੇਗਾ।
 ਇਸ ਮੌਕੇ ਤੇ ਯੂਨੀਅਨ ਵੱਲੋਂ ਅਮਨ ਜੋਤ ਸਿੰਘ ਅਤੇ ਸਾਹਿਬ ਸਿੰਘ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Published on: ਮਾਰਚ 8, 2025 5:33 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।