ਵਾਸਿੰਗਟਨ, 9 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਕੈਲੀਫੋਰਨੀਆ ਦੇ ਚਿਨੋ ਹਿਲਜ਼ ਵਿੱਚ ਇੱਕ BAPS ਹਿੰਦੂ ਮੰਦਰ ‘ਚ ਭੰਨਤੋੜ ਕੀਤੀ ਗਈ ਅਤੇ ਉਸ ਉੱਤੇ ਇਤਰਾਜ਼ਯੋਗ ਨਾਅਰੇ ਲਿਖੇ ਗਏ। BAPS ਅਮਰੀਕਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਮਰੀਕੀ ਹਿੰਦੂ ਸੰਗਠਨ CoHNA ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਲਾਸ ਏਂਜਲਸ ਵਿੱਚ ਹੋਣ ਵਾਲੇ ਅਖੌਤੀ ਖਾਲਿਸਤਾਨੀ ਜਨਮਤ ਸੰਗ੍ਰਹਿ ਤੋਂ ਕੁਝ ਦਿਨ ਪਹਿਲਾਂ ਵਾਪਰੀ ਹੈ।
ਪਿਛਲੇ ਸਾਲ ਵੀ ਅਮਰੀਕਾ ਵਿੱਚ ਹਿੰਦੂ ਮੰਦਰਾਂ ਵਿੱਚ ਭੰਨਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਜਿਹੀ ਹੀ ਇੱਕ ਘਟਨਾ 25 ਸਤੰਬਰ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਸਥਿਤ ਸ਼੍ਰੀ ਸਵਾਮੀਨਾਰਾਇਣ ਮੰਦਰ ਵਿੱਚ ਵਾਪਰੀ ਸੀ।
Published on: ਮਾਰਚ 9, 2025 3:27 ਬਾਃ ਦੁਃ