ਅਨੰਦਪੁਰ ਸਾਹਿਬ, 10 ਮਾਰਚ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਕੀਤੀ ਗਈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ, ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਨੇ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।
ਇਹ ਫੈਸਲਾ ਵਿਰੋਧ ਨੂੰ ਦਬਾਉਣ ਲਈ ਲਿਆ ਗਿਆ ਹੈ।ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਇਲਾਵਾ ਹੁਣ ਨਿਹੰਗ ਧੜੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਫੈਸਲਾ ਬਦਲਣ ਲਈ ਕਹਿ ਰਹੇ ਸਨ।
Published on: ਮਾਰਚ 10, 2025 8:31 ਪੂਃ ਦੁਃ