ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ 5 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਵਿੱਚ ਅਸਫਲ ਰਹੇ ਕਿਸਾਨ ਅੱਜ ਸੋਮਵਾਰ ਨੂੰ ਪੰਜਾਬ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਰਣਨੀਤੀ ਤਿਆਰ ਕਰ ਲਈ ਗਈ ਸੀ।
ਕਿਸਾਨਾਂ ਵੱਲੋਂ ਇਹ ਧਰਨਾ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਿੱਤਾ ਜਾਣਾ ਹੈ। ਐਸਕੇਐਮ ਗਰੁੱਪ ਨਾਲ ਜੁੜੇ ਕਿਸਾਨ ਆਗੂ ਸਵੇਰੇ 11 ਵਜੇ ਜਲੰਧਰ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਧਰਨਾ ਦੇਣ ਪੁੱਜੇ। ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੇ ਘਰ ਦੇ ਬਾਹਰ ਵੀ ਕਿਸਾਨ ਪਹੁੰਚੇ ਹਨ। ਹਾਲਾਂਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
Published on: ਮਾਰਚ 10, 2025 1:28 ਬਾਃ ਦੁਃ