ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :
5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਵਿੱਚ ਸਫਲ ਨਾ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨ ਅੱਜ ਸੋਮਵਾਰ ਨੂੰ ਰਾਜ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਰਣਨੀਤੀ ਤਿਆਰ ਕਰ ਲਈ ਗਈ ਸੀ।
ਇਹ ਪ੍ਰਦਰਸ਼ਨ ਕਿਸਾਨਾਂ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਜਾਣਾ ਹੈ। ਇਸ ਸਬੰਧੀ ਫੈਸਲਾ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ।ਸੰਯੁਕਤ ਕਿਸਾਨ ਮੋਰਚਾ ਵਲੋਂ 15 ਮਾਰਚ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਮੀਟਿੰਗ ਸੈਕਟਰ-35 ਸਥਿਤ ਕਿਸਾਨ ਭਵਨ ਵਿੱਚ ਹੋਵੇਗੀ।ਇਸ ਦੌਰਾਨ ਕਿਸਾਨ ਫੈਸਲਾ ਕਰਨਗੇ ਕਿ ਆਪਣੇ ਸੰਘਰਸ਼ ਨੂੰ ਕਿਵੇਂ ਅੱਗੇ ਵਧਾਉਣਾ ਹੈ।
Published on: ਮਾਰਚ 10, 2025 8:12 ਪੂਃ ਦੁਃ