ਗਿਆਨੀ ਕੁਲਦੀਪ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ’

ਪੰਜਾਬ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕਿ ਕਿਹਾ, ‘ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ।‘

ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ, ‘ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਨਾ ਮੈਂਬਰ ਹਾਜਰ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਤੇ ਹੋ ਗਈ ਦਸਤਾਰ ਬੰਦੀ।

ਜ਼ਿਕਰਯੋਗ ਹੈ ਕਿ ਅੱਜ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ, ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਨੇ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।
ਇਹ ਫੈਸਲਾ ਵਿਰੋਧ ਨੂੰ ਦਬਾਉਣ ਲਈ ਲਿਆ ਗਿਆ ਹੈ।ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਇਲਾਵਾ ਹੁਣ ਨਿਹੰਗ ਧੜੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਫੈਸਲਾ ਬਦਲਣ ਲਈ ਕਹਿ ਰਹੇ ਸਨ।

Published on: ਮਾਰਚ 10, 2025 10:43 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।