ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :
ਦੁਬਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕੀਤਾ। ਭਾਰਤ ਨੇ ਨਿਊਜ਼ੀਲੈਂਡ ਵੱਲੋਂ ਦਿੱਤੇ 252 ਦੌੜਾਂ ਦੇ ਟੀਚੇ ਨੂੰ 49 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤੀ ਕ੍ਰਿਕਟ ਟੀਮ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਚੰਡੀਗੜ੍ਹ, ਮੋਹਾਲੀ ਸਮੇਤ ਪੰਜਾਬ ਭਰ ‘ਚ ਲੋਕਾਂ ਨੇ ਵੱਡੀਆਂ ਸਕਰੀਨਾਂ ‘ਤੇ ਮੈਚ ਦਾ ਆਨੰਦ ਮਾਣਿਆ। ਜੇਤੂ ਸ਼ਾਟ ਤੋਂ ਬਾਅਦ ਦਰਸ਼ਕ ਆਪਣੀਆਂ ਕੁਰਸੀਆਂ ਤੋਂ ਉੱਠ ਕੇ ਤਾੜੀਆਂ ਵਜਾਉਣ ਲੱਗੇ। ਅੰਮ੍ਰਿਤਸਰ ਵਿੱਚ ਲੋਕਾਂ ਨੇ ਭੰਗੜਾ ਪਾਇਆ।ਲੋਕ ਦੇਰ ਰਾਤ ਤੱਕ ਪਟਾਕੇ ਚਲਾਉਂਦੇ ਰਹੇ।
Published on: ਮਾਰਚ 10, 2025 7:56 ਪੂਃ ਦੁਃ