ਜਲੰਧਰ, 10 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਸੋਮਵਾਰ ਸਵੇਰੇ ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ।
ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ ਜੰਮੂ ਅਤੇ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published on: ਮਾਰਚ 10, 2025 10:08 ਪੂਃ ਦੁਃ