ਬਰਨਾਲਾ, 10 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਇਸੇ ਲੜੀ ਤਹਿਤ ਅੱਜ 10 ਮਾਰਚ ਨੂੰ ਬਰਨਾਲਾ ਵਿੱਚ ਇੱਕ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ’ਤੇ ਬੁਲਡੋਜ਼ਰ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕਰੀਬ 16 ਕੇਸ ਦਰਜ ਹਨ। ਜਲਦੀ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੀਡੀਆ ਨਾਲ ਗੱਲਬਾਤ ਕਰਨਗੇ। ਹਾਲਾਂਕਿ ਇਹ ਇਮਾਰਤ ਖਾਲੀ ਸੀ।
ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਅੱਜ ਰੂਪਨਗਰ (ਰੋਪੜ) ਦਾ ਦੌਰਾ ਕਰਨਗੇ। ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ‘ਤੇ ਨਿਗਰਾਨੀ ਰੱਖਣ ਲਈ ਬਣਾਈ ਗਈ ਉੱਚ ਤਾਕਤੀ ਕਮੇਟੀ ਦੇ ਮੈਂਬਰ ਵਜੋਂ ਉਹ ਸਿਵਲ ਹਸਪਤਾਲ ਦੀ ਚੈਕਿੰਗ ਕਰਨਗੇ ਅਤੇ ਜ਼ਿਲ੍ਹੇ ‘ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣਗੇ।
Published on: ਮਾਰਚ 10, 2025 12:44 ਬਾਃ ਦੁਃ