ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :
ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ ਪਹੁੰਚੇ। ਏਅਰਪੋਰਟ ‘ਤੇ ਪਹੁੰਚਣ ‘ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਯ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਦ੍ਰੌਪਦੀ ਮੁਰਮੂ ਪੰਜਾਬ ਅਤੇ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ ‘ਤੇ ਹਨ। ਅੱਜ ਉਹ ਬਠਿੰਡਾ ਜਾਣਗੇ, ਜਿੱਥੇ ਕੇਂਦਰੀ ਯੂਨੀਵਰਸਿਟੀ ਵਿੱਚ ਏਮਜ਼ ਦੇ ਕਨਵੋਕੇਸ਼ਨ ਸਮਾਗਮ ਵਿੱਚ ਹਿੱਸਾ ਲੈਣਗੇ।ਜਦੋਂ ਕਿ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸੁਆਗਤ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।
ਰਾਸ਼ਟਰਪਤੀ 12 ਤਾਰੀਖ ਨੂੰ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਕਨਵੋਕੇਸ਼ਨ ਸਮਾਗਮ ਵਿੱਚ ਕਈ ਪ੍ਰਸਿੱਧ ਹਸਤੀਆਂ ਨੂੰ ਸਨਮਾਨਤ ਕੀਤਾ ਜਾਵੇਗਾ।
Published on: ਮਾਰਚ 11, 2025 7:31 ਪੂਃ ਦੁਃ