ਅੰਮ੍ਰਿਤਸਰ: 11 ਮਾਰਚ, ਦੇਸ਼ ਕਲਿੱਕ ਬਿਓਰੋ
ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਤ ਕਰਦਿਆਂ ਕਿਹਾ ਕਿ ਦੋਨੋਂ ਤਖਤਾਂ ਦੇ ਜਥੇਦਾਰਾਂ ਦੀ ਸੇਵਾ ਸੰਭਾਲ ਵੇਲੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਊਨ੍ਹਾਂ ਕੋਲ ਇਤਰਾਜ਼ ਉਠਾਏ ਹਨ। ਹਰਿਮੰਦਰ ਸਾਹਿਬ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੈਂ ਤੈਸ਼ ‘ਚ ਆ ਕੇ ਬਾਬਾ ਬੁੱਢਾ ਸਾਹਿਬ ਦੀ ਪਵਿੱਤਰ ਗੱਦੀ ਬਾਰੇ ਬੋਲਣਾ ਲਈਂ ਸੀ ਚਾਹੁੰਦਾ ਪਰ ਸੰਗਤਾਂ ਵੱਲੋਂ ਸੁਨੇਹੇਂ ਭੇਜਣ ‘ਤੇ ਮੈਂ ਮਰਿਆਦਾ ਬਾਰੇ ਦੱਸਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜੱਥੇਦਾਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ ਅਤੇ ਜਥੇਦਾਰ ਦੀ ਸੇਵਾ ਸੰਭਾਲਣ ਵੇਲੇ ਵਿਸ਼ੇਸ਼ ਤੌਰ ‘ਤੇ ਸਮਾਗਮ ਸਜਾਇਆ ਜਾਂਦਾ ਹੈ ਤੇ ਇਸ ਵਿੱਚ ਸਮੂੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ ਅਤੇ ਉਦਾਸੀਆਂ ਸੰਤਾਂ ਮਹਾਂਪੁਰਖਾ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਸਮਾਗਮ ਵਿੱਚ ਹਰਿਮੰਦਰ ਸਾਹਿਬ ਦਾ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਦੀ ਨਿਯੁਕਤੀ ਦਾ ਐਲਾਨ ਕਰਦਾ ਹੈ ਤੇ ਸੰਗਤਾਂ ਜੈਕਾਰੇ ਬੁਲਾ ਕੇ ਉਸ ਨੂੰ ਪ੍ਰਵਾਨਗੀ ਦਿੰਦਿਆਂ ਹਨ। ਉਨ੍ਹਾ ਕਿਹਾ ਕਿ ਬੀਤੇ ਦਿਨ ਸ੍ਰੀ ਅਕਾਲ ਦਿਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਸੰਭਾਲ ਸਮੇਂ ਮਰਿਆਦਾ ਦੀ ਵੱਡੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰੇ ਵਿਚ ਸਕੱਤਰ ਅਤੇ ਮੈਨੇਜਰ ਵਲੋਂ ਜਥੇਦਾਰ ਨੂੰ ਦਸਤਾਰ ਭੇਟ ਕੀਤੀ ਗਈ ਅਤੇ ਉਸ ਵੇਲੇ ਤਖਤ ਸਾਹਿਬ ਵਿਖੇ ਅਜੇ ਪ੍ਰਕਾਸ਼ ਵੀ ਨਹੀਂ ਸੀ ਹੋਇਆ। ਜਿਸ ਬਾਰੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
Published on: ਮਾਰਚ 11, 2025 12:52 ਬਾਃ ਦੁਃ