ਬੰਬੀਹਾ ਗੈਂਗ ਦਾ ਬਦਮਾਸ਼ ਪੰਜਾਬ ਪੁਲਿਸ ਨਾਲ ਮੁਠਭੇੜ ਦੌਰਾਨ ਜ਼ਖਮੀ, ਅਸਲਾ ਤੇ ਨਸ਼ਾ ਬਰਾਮਦ

ਪੰਜਾਬ


ਪਟਿਆਲਾ, 11 ਮਾਰਚ, ਦੇਸ਼ ਕਲਿਕ ਬਿਊਰੋ :
ਬੰਬੀਹਾ ਗੈਂਗ ਨਾਲ ਸਬੰਧਤ ਮੁੱਖ ਹਥਿਆਰ ਸਪਲਾਇਰ ਸੋਮਵਾਰ ਦੇਰ ਸ਼ਾਮ ਪੁਲਿਸ ਦੇ ਨਾਲ ਮੁਠਭੇੜ ਦੌਰਾਨ ਜ਼ਖਮੀ ਹੋ ਗਿਆ। ਮੁਲਜ਼ਮ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ਼ ਤੇਜ਼ੀ ਵਜੋਂ ਹੋਈ ਹੈ, ਜੋ ਕਿ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਪਿੰਡ ਉੱਪਲਹੇੜੀ ਦਾ ਰਹਿਣ ਵਾਲਾ ਹੈ।
ਪੁਲਿਸ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਤੇਜਿੰਦਰ ਸਿੰਘ ਬਾਈਕ ‘ਤੇ ਆ ਰਿਹਾ ਹੈ। ਇਸ ‘ਤੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ। ਜਦੋਂ ਪੁਲਿਸ ਨੇ ਮੁਲਜ਼ਮ ਨੂੰ ਰੁਕਣ ਲਈ ਕਿਹਾ ਤਾਂ ਉਸ ਨੇ ਪੁਲਿਸ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਮੁਲਜ਼ਮ ਦੇ ਪੈਰ ‘ਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ।
ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਬੰਬੀਹਾ ਗੈਂਗ ਲਈ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਂਦਾ ਸੀ ਅਤੇ ਉਨ੍ਹਾਂ ਨੂੰ ਸਪਲਾਈ ਕਰਦਾ ਸੀ। ਇਹ ਹਥਿਆਰ ਪੰਜਾਬ ‘ਚ ਵੱਖ-ਵੱਖ ਅਪਰਾਧਕ ਕਾਰਵਾਈਆਂ ਲਈ ਵਰਤੇ ਜਾਂਦੇ ਸਨ। ਮੁਲਜ਼ਮ ਕੋਲੋਂ ਇੱਕ ਰਿਵਾਲਵਰ, ਦੋ ਕਾਰਤੂਸ ਅਤੇ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਐਸਐਸਪੀ ਨੇ ਦੱਸਿਆ ਕਿ ਤੇਜਿੰਦਰ ਸਿੰਘ ਖਿਲਾਫ਼ ਪੰਜ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਇੱਕ ਮਾਮਲਾ ਨਸ਼ਾ ਤਸਕਰੀ, ਤਿੰਨ ਆਰਮਜ਼ ਐਕਟ ਅਤੇ ਇੱਕ ਕਤਲ ਦਾ ਮਾਮਲਾ ਸ਼ਾਮਲ ਹੈ। ਪੁਲਿਸ ਹੁਣ ਜਾਂਚ ਕਰੇਗੀ ਕਿ ਕੀ ਮੁਲਜ਼ਮ ਕਿਸੇ ਹੋਰ ਮਾਮਲੇ ਵਿੱਚ ਵੀ ਵਾਂਟੇਡ ਹੈ।

Published on: ਮਾਰਚ 11, 2025 7:37 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।