ਪੋਰਟ ਲੁਈਸ, 11 ਮਾਰਚ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ। ਉਹ ਇੱਥੇ 12 ਮਾਰਚ ਨੂੰ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਦੌਰੇ ‘ਚ ਪੀਐੱਮ ਮੋਦੀ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਈ ਸਮਝੌਤਿਆਂ ‘ਤੇ ਦਸਤਖਤ ਕਰਨਗੇ। 2015 ਤੋਂ ਬਾਅਦ ਭਾਰਤੀ ਪ੍ਰਧਾਨ ਮੰਤਰੀ ਦੀ ਮਾਰੀਸ਼ਸ ਦੀ ਇਹ ਦੂਜੀ ਯਾਤਰਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਸੈਨਾ ਦੀ ਟੁਕੜੀ, ਜਲ ਸੈਨਾ ਦਾ ਇੱਕ ਜੰਗੀ ਬੇੜਾ ਅਤੇ ਹਵਾਈ ਸੈਨਾ ਦੀ ਆਕਾਸ਼ ਗੰਗਾ ਸਕਾਈ ਡਾਈਵਿੰਗ ਟੀਮ ਵੀ ਮਾਰੀਸ਼ਸ ਦੇ ਰਾਸ਼ਟਰੀ ਸਮਾਰੋਹ ਵਿੱਚ ਹਿੱਸਾ ਲਵੇਗੀ।
Published on: ਮਾਰਚ 11, 2025 10:26 ਪੂਃ ਦੁਃ