ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਵਿੱਚ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।
ਮਿਲੀ ਜਾਣਕਾਰੀ ਅਨੁਸਾਰ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਉਤੇ ਜਾ ਰਹੀਆਂ ਦੋ ਔਰਤਾਂ ਨੂੰ ਟੱਕਰ ਮਾਰਨ ਤੋਂ ਬਾਅਦ ਅੱਗੇ ਇਕ ਹੋਰ ਜਾ ਰਹੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੰਨਾਂ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ।
Published on: ਮਾਰਚ 11, 2025 12:56 ਬਾਃ ਦੁਃ