ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਵੱਖ-ਵੱਖ ਜਨਤਕ ਥਾਵਾਂ ਦੀ ਚੈਕਿੰਗ

Punjab


ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋ
ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਬਾਲ ਸੁਰੱਖਿਆ ਅਫਸਰ ਨਤੀਸ਼ਾ ਅੱਤਰੀ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਰਜਿੰਦਰ ਕੁਮਾਰ ਕਾਊਂਸਲਰ ਦੀ ਅਗਵਾਈ ਹੇਠ ਬਰੇਟਾ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਬਾਲ ਭੀਖਿਆ ਕਰਦੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ।
ਇਸ ਮੌਕੇ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ, ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਭੀਖਿਆ ਮੰਗਦੇ ਬੱਚੇ, ਗੁੰਮ ਹੋਏ ਜਾਂ ਲਾਵਾਰਿਸ ਬੱਚੇ ਦੇ ਮਿਲਣ ਅਤੇ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿੱਚ ਮਿਲੇ ਬੱਚੇ ਦੀ ਮਦਦ ਲਈ ਤੁਰੰਤ ਬਾਲ ਭਲਾਈ ਕਮੇਟੀ ਅਤੇ ਸੰਬਧਿਤ ਥਾਣੇ ਨੂੰ ਸੂਚਨਾ ਦਿਊ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣਾ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ।

Published on: ਮਾਰਚ 11, 2025 4:28 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।