ਲੁਧਿਆਣਾ, 12 ਮਾਰਚ, ਦੇਸ਼ ਕਲਿਕ ਬਿਊਰੋ :
ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ 9ਵੀਂ ਜਮਾਤ ਦੇ ਵਿਦਿਆਰਥੀ ਨੂੰ ਉਸਦੇ ਹੀ ਸਕੂਲ ਦੇ 10ਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਨੇ ਤਾਜਪੁਰ ਰੋਡ ਵਿਸ਼ਵਕਰਮਾ ਨਗਰ ‘ਚ ਬੁਲਾ ਕੇ ਬੇਰਹਿਮੀ ਨਾਲ ਕੁੱਟਿਆ। ਮੁਲਜ਼ਮਾਂ ਨੇ ਕੁੱਟਮਾਰ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਕੁੱਟਮਾਰ ਕਾਰਨ ਵਿਦਿਆਰਥੀ ਨੂੰ ਛਾਤੀ ‘ਚ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਵਿਦਿਆਰਥੀ ਨੇ ਦੱਸਿਆ ਕਿ 10ਵੀਂ ਜਮਾਤ ਦੇ ਤਿੰਨ ਵਿਦਿਆਰਥੀ ਉਸ ‘ਤੇ ਨਕਲੀ ਇੰਸਟਾਗ੍ਰਾਮ ਆਈ.ਡੀ. ਬਣਾ ਕੇ ਗਾਲਾਂ ਕੱਢਣ ਦੇ ਦੋਸ਼ ਲਾ ਰਹੇ ਸਨ।
ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਸਕੂਲ ਪ੍ਰਸ਼ਾਸਨ ਤੋਂ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Published on: ਮਾਰਚ 12, 2025 9:07 ਪੂਃ ਦੁਃ