ਚੰਡੀਗੜ੍ਹ, 12 ਮਾਰਚ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ 18 ਮਾਰਚ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ‘ਚ ਰੈਲੀ ਕਰਨਗੇ। ਸੂਤਰਾਂ ਮੁਤਾਬਕ ਕੇਜਰੀਵਾਲ ਅਤੇ ਸੀਐਮ ਮਾਨ 18 ਮਾਰਚ ਨੂੰ ਸਿਵਲ ਹਸਪਤਾਲ ਦਾ ਦੌਰਾ ਕਰਨਗੇ।
ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਉਹ ਹਸਪਤਾਲ ਵਿੱਚ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਦੋਵਾਂ ਆਗੂਆਂ ਦੀ ਫੇਰੀ ਨੂੰ ਲੈ ਕੇ ਸਿਵਲ ਹਸਪਤਾਲ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦੇ ਸਟਾਫ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਸਟੇਸ਼ਨ ਦੀ ਸਾਂਭ-ਸੰਭਾਲ ਕਰਨ ਲਈ ਵੀ ਕਿਹਾ ਗਿਆ ਹੈ।
Published on: ਮਾਰਚ 12, 2025 11:52 ਪੂਃ ਦੁਃ