ਕੈਨੇਡਾ : ਮਾਪਿਆਂ, ਦਾਦਾ-ਦਾਦੀ ਜਾਂ ਨਾਨਾ-ਨਾਨੀ ਦੀ PR ਸਪਾਂਸਰਸ਼ਿਪ ਅਰਜ਼ੀਆਂ ਉਤੇ ਲੱਗੀ ਰੋਕ ਹਟਾਈ

ਕੌਮਾਂਤਰੀ ਪ੍ਰਵਾਸੀ ਪੰਜਾਬੀ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ :

ਕੈਨੇਡਾ ਵਿੱਚ ਵਸਦੇ ਪ੍ਰਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੀਆਰ ਦੇਣ ਲਈ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਾਲ 2025 ਵਿੱਚ ਮਾਪਿਆ-ਦਾਦਾ-ਦਾਦੀ ਪ੍ਰੋਗਰਾਮ ਨੂੰ ਖੋਲ੍ਹ ਦਿੱਤਾ ਗਿਆ ਹੈ। ਮੌਜੂਦਾ ਸਾਲ 2025 ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਲਏ ਗਏ ਫੈਸਲੇ ਮੁਤਾਬਕ ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਜਾਂ ਨਾਨਾ ਨਾਨੀ ਨੂੰ ਕੈਨੇਡਾ ਲਿਆ ਕਿ ਉਨ੍ਹਾਂ ਨੂੰ ਉਕੇ ਰਹਿਣ ਅਦੇ ਕੰਮ ਕਰਨ ਦਾ ਮੌਕਾ ਦੇ ਸਕਣਗੇ।

ਸਾਲ 2020 ਦੌਰਾਨ ਅਪਣੇ ਮਾਤਾ-ਪਿਤਾ, ਦਾਦਾ-ਦਾਦੀ ਜਾਂ ਨਾਨ-ਨਾਨੀ ਨੂੰ ਕੈਨੇਡਾ ਸੱਦਣ ਦੀ ਇੱਛਾ ਪ੍ਰਗਟਾਉਣ ਵਾਲੇ ਬਿਨੈਕਾਰਾਂ ਵਿਚੋਂ ਇਮੀਗ੍ਰੇਸ਼ਨ ਮੰਤਰਾਲਾ ਅਪਣੀ ਮਰਜ਼ੀ ਨਾਲ ਅਰਜ਼ੀਆਂ ਦੀ ਚੋਣ ਕਰੇਗਾ ਅਤੇ ਇਨ੍ਹਾਂ ਦੀ ਪ੍ਰੋਸੈਸਿੰਗ ਵਿਚ ਘੱਟੋ ਘੱਟ 24 ਮਹੀਨੇ ਦਾ ਸਮਾਂ ਲੱਗ ਸਕਦਾ ਹੈ ਪਰ ਕਿਊਬੈਕ ਨਾਲ ਸਬੰਧਤ ਅਰਜ਼ੀਆਂ ਦੇ ਨਿਪਟਾਰੇ ਵਿਚ 48 ਮਹੀਨੇ ਦਾ ਸਮਾਂ ਲੱਗਣ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ ਕਿਉਂਕਿ ਸੂਬਾ ਸਰਕਾਰ ਵਲੋਂ ਅਪਣੇ ਫ਼ੈਮਿਲੀ ਕਲਾਸ ਵਿਚ ਵੀਜ਼ਿਆਂ ਦੀ ਗਿਣਤੀ ਬੇਹੱਦ ਸੀਮਤ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦਾ ਸੱਭ ਤੋਂ ਵੱਡਾ ਫ਼ਾਇਦਾ ਭਾਰਤੀ ਪੰਜਾਬੀਆਂ ਨੂੰ ਹੋਵੇਗਾ, ਜੋ ਅਪਣੇ ਬੱਚਿਆਂ ਨਾਲ ਕੈਨੇਡਾ ਵਿਚ ਰਹਿਣਾ ਚਾਹੁੰਦੇ ਹਨ।

ਕੈਨੇਡੀਅਨ ਗਜ਼ਟ ਵਿਚ ਪ੍ਰਕਾਸ਼ਤ ਹਦਾਇਤਾਂ ਮੁਤਾਬਕ ਪਰਿਵਾਰਾਂ ਦਾ ਮਿਲਾਪ ਕਰਵਾਉਣ ਲਈ ਸਰਕਾਰ ਵਚਨਬੱਧ ਹੈ, ਪਰ ਅਤੀਤ ਵਿਚ ਆਈਆਂ ਅਰਜ਼ੀਆਂ ਦੀ ਪ੍ਰੋਸੈਸਿੰਗ ਵਲ ਵੀ ਧਿਆਨ ਦੇਣਾ ਲਾਜ਼ਮੀ ਹੈ। ਅਪਣੇ ਮਾਪਿਆਂ ਜਾਂ ਦਾਦਾ-ਦਾਦੀ ਜਾਂ ਨਾਨੀ ਨਾਨੀ ਨੂੰ ਕੈਨੇਡਾ ਸੱਦਣ ਦੇ ਇੱਛੁਕ ਪ੍ਰਵਾਸੀਆਂ ਨੂੰ ਸੁਝਾਅ ਦਿਤਾ ਗਿਆ ਹੈ ਕਿ ਉਹ ਸੁਪਰ ਵੀਜ਼ਾ ਦੀ ਸ਼੍ਰੇਣੀ ਵਲ ਜਾ ਸਕਦੇ ਹਨ ਜਿਸ ਰਾਹੀਂ ਪੰਜ ਸਾਲ ਤਕ ਕੈਨੇਡਾ ਵਿਚ ਠਹਿਰਾਅ ਕੀਤਾ ਜਾ ਸਕਦਾ ਹੈ ਅਤੇ ਦੋ ਸਾਲ ਦਾ ਹੋਰ ਵਾਧਾ ਵੀ ਕਰਵਾਇਆ ਜਾ ਸਕਦਾ ਹੈ। ਇਮੀਗ੍ਰੇਸ਼ਨ ਮੰਤਰਾਲੇ ਦਾ ਕਹਿਣਾ ਹੈ ਕਿ 2025 ਦੇ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਦਿਲਚਸਪੀ ਦੇ ਪ੍ਰਗਟਾਵੇ ਮੰਗਣ ਬਾਰੇ ਵਿਸਤਾਰਤ ਜਾਣਕਾਰੀ ਆਉਣ ਵਾਲੇ ਮਹੀਨਿਆਂ ਦੌਰਾਨ ਮੁਹਈਆ ਕਰਵਾਈ ਜਾਵੇਗੀ।

Published on: ਮਾਰਚ 13, 2025 8:23 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।