ਨਸ਼ਿਆ ਖਿਲਾਫ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਚੈਕਿੰਗ ਜਾਰੀ : ਡੀਆਈਜੀ ਹਰਜੀਤ ਸਿੰਘ

ਪੰਜਾਬ

ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਕੀਤਾ ਸਰਚ ਅਭਿਆਨ

ਬਠਿੰਡਾ, 13 ਮਾਰਚ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ‘‘ਯੁੱਧ ਨਸ਼ਿਆ ਵਿਰੁੱਧ’’ ਦੇ ਤਹਿਤ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਰਚ ਅਭਿਆਨ ਚਲਾ ਕੇ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਮੱਦੇਨਜ਼ਰ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਠਿੰਡਾ ਰੇਂਜ ਨੇ ਦੱਸਿਆ ਕਿ ਇਸ ਸਰਚ ਅਭਿਆਨ ਵਿੱਚ 200 ਦੇ ਕਰੀਬ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਰਚ ਅਭਿਆਨ ਵਿੱਚ 4 ਮੁਕੱਦਮੇ ਦਰਜ਼ ਕੀਤੇ ਗਏ ਅਤੇ 4 ਨਸ਼ਾ ਤਸ਼ਕਰ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 45 ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੈਲਪ-ਲਾਈਨ ਨੰਬਰ 91155-02252 ਜਾਰੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਇਸ ਨੰਬਰ ’ਤੇ ਜਾਂ ਵਟਸਐਪ ਰਾਹੀਂ ਦਿੱਤੀ ਜਾ ਸਕਦੀ ਹੈ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਡੀਐਸਪੀ ਭੁੱਚੋ ਸ੍ਰੀ ਰਵਿੰਦਰ ਸਿੰਘ ਰੰਧਾਵਾਂ, ਐਸਐਚਓ ਨਥਾਣਾ ਐਸਆਈ ਦਿਲਬਾਗ ਸਿੰਘ ਅਤੇ ਐਸਐਚਓ ਨੇਹੀਆਵਾਲਾ ਐਸਆਈ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ। 

Published on: ਮਾਰਚ 13, 2025 5:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।