ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :
ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਝਟਕਿਆਂ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
ਮਿਸ਼ਨ-27 ਲਈ ਅੱਜ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਖੜਗੇ ਵੀ ਮੌਜੂਦ ਰਹਿਣਗੇ।
ਇਸ ਮੀਟਿੰਗ ‘ਚ ਸੂਬੇ ਦੇ ਹਾਲਾਤ ‘ਤੇ ਫੀਡਬੈਕ ਲਿਆ ਜਾਵੇਗਾ ਅਤੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ‘ਤੇ ਬ੍ਰੇਕ ਲਗਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਕੁਝ ਦਿਨ ਪਹਿਲਾਂ ਹਲਕਾ ਇੰਚਾਰਜ ਨੂੰ ਧੜੇਬੰਦੀ ਦੇ ਮੁੱਦੇ ‘ਤੇ ਖੁਦ ਸਪੱਸ਼ਟੀਕਰਨ ਦੇਣਾ ਪਿਆ ਸੀ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਬਦਲਣ ਵਰਗੇ ਮੁੱਦੇ ਵੀ ਵਿਚਾਰੇ ਜਾਣਗੇ।
Published on: ਮਾਰਚ 13, 2025 7:55 ਪੂਃ ਦੁਃ