ਓਟਾਵਾ, 13 ਮਾਰਚ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਯਾਨੀ ਸ਼ੁੱਕਰਵਾਰ 14 ਮਾਰਚ ਨੂੰ ਹੋਵੇਗਾ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰਿਡਿਊ ਹਾਲ ਦੇ ਬਾਲਰੂਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ।
ਕਾਰਨੇ ਤੋਂ ਇਲਾਵਾ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੇ 9 ਫਰਵਰੀ ਨੂੰ ਲਿਬਰਲ ਪਾਰਟੀ ਦੇ ਨੇਤਾ ਦੀ ਚੋਣ ਜਿੱਤੀ ਸੀ। ਕਾਰਨੇ ਨੂੰ 85.9% ਵੋਟ ਮਿਲੇ। ਮਾਰਕ ਕਾਰਨੇ ਕੈਨੇਡਾ ਦੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਅਹੁਦਾ ਸੰਭਾਲਣਗੇ।
ਕਾਰਨੇ ਨੇ ਪਾਰਟੀ ਨੇਤਾ ਵਜੋਂ ਚੋਣ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਸੱਤਾ ਸੌਂਪਣ ਨੂੰ ਲੈ ਕੇ ਗੱਲਬਾਤ ਹੋਈ। ਟਰੂਡੋ ਨੇ ਜਨਵਰੀ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਸ਼ੁੱਕਰਵਾਰ ਨੂੰ ਟਰੂਡੋ ਅਧਿਕਾਰਤ ਤੌਰ ‘ਤੇ ਗਵਰਨਰ ਜਨਰਲ ਨੂੰ ਆਪਣਾ ਅਸਤੀਫਾ ਸੌਂਪਣਗੇ।
Published on: ਮਾਰਚ 13, 2025 2:04 ਬਾਃ ਦੁਃ