ਬਠਿੰਡਾ, 13 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਨੂੰ ਹੁਣ ਪਿੰਡ ਪੰਚਾਇਤਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੱਕ ਵਿੱਚ ਪੰਚਾਇਤਾਂ ਨਿਤਰੀਆਂ ਹਨ। ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਵੱਲੋਂ ਇਸ ਮੁਹਿੰਗ ਵਿੱਚ ਨਿਤਰਣ ਦਾ ਐਲਾਨ ਕੀਤਾ ਗਿਆ ਹੈ। ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਪੰਚਾਇਤਾਂ ਨੇ ਮਤਾ ਪਾਇਆ ਕਿ, ਸਾਡੀ ਪੰਚਾਇਤ ਕਿਸੇ ਵੀ ਚਿੱਟੇ ਜਾਂ ਡਰੱਗ ਦੇ ਤਸਕਰ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕਰੇਗੀ। ਨਾ ਹੀ ਕਾਨੂੰਨੀ ਕਾਰਵਾਈ ਵਿੱਚ ਦਖਲਅੰਦਾਜ਼ੀ ਕੀਤੀ ਜਾਵੇਗੀ। ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜਤਾ ਕੀਤੀ ਗਈ ਅਤੇ ਪ੍ਰਸ਼ਾਸਨਿਕ ਅਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ ਹੈ।
Published on: ਮਾਰਚ 13, 2025 12:15 ਬਾਃ ਦੁਃ