ਵਧੀਕ ਡਿਪਟੀ ਕਮਿਸ਼ਨਰ ਮੁਕਤਸਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਡਰੇਨਜ਼ ਦੇ ਬਕਾਇਆ ਰਹਿੰਦੇ ਇੰਤਕਾਲ ਸਬੰਧੀ ਮੀਟਿੰਗ ਕੀਤੀ

ਪੰਜਾਬ

ਸ੍ਰੀ ਮੁਕਤਸਰ ਸਾਹਿਬ, 13 ਮਾਰਚ: ਦੇਸ਼ ਕਲਿੱਕ ਬਿਓਰੋ

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਡਰੇਨਜ਼ ਵਿਭਾਗ, ਕਾਨੂੰਗੋ ਅਤੇ ਪਟਵਾਰੀਆਂ ਨਾਲ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਸਬੰਧੀ ਮੀਟਿੰਗ ਕੀਤੀ। ਇਸ ਸਬੰਧੀ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਨਾਮ ਲਗਭਗ 50 ਪਿੰਡਾਂ ਦੇ ਇੰਤਕਾਲ ਬਕਾਇਆ ਹਨ । ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਦੀ ਹਦਾਇਤ ਕੀਤੀ।

ਉਨਾਂ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੀ.ਜੀ.ਪੀ.ਐੱਸ ਮਸ਼ੀਨ ਰਾਹੀਂ ਮੌਕੇ ਤੇ ਡਰੇਨ ਦੀ ਕਿੱਲਾ ਵਾਇਜ਼ ਲੰਬਾਈ ਅਤੇ ਚੌੜਾਈ ਲਿਖਤੀ ਤੌਰ ਤੇ ਦੇਣਗੇ, ਜਿਸ ਤੇ ਮਾਲ ਵਿਭਾਗ ਦੇ ਪਟਵਾਰੀ ਉਸ ਦੀ ਫੀਲਡ ਬੂੱਕ ਤਿਆਰ ਕਰਕੇ ਡਰੇਨਜ਼ ਵਿਭਾਗ ਦੇ ਨਾਮ ਇੰਤਕਾਲ ਦਰਜ ਕਰਨਗੇ। ਇਸ ਤੋਂ ਇਲਾਵਾ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸ ਵਿੱਚ ਤਾਲਮੇਲ ਕਰਕੇ ਇਸ ਕੰਮ ਨੂੰ ਜਲਦ ਸ਼ੁਰੂ ਕੀਤਾ ਜਾਵੇ ਤਾਂ ਜੋ ਇੰਤਕਾਲ ਸਮੇਂ ਸਿਰ ਹੋ ਸਕਣ।

ਇਸ ਮੌਕੇ ਸ਼੍ਰੀ ਸੰਦੀਪ ਸਿੰਘ ਡੀ.ਆਰ.ਓ, ਸ਼੍ਰੀ ਰੁਸਤਮ ਕੁਮਾਰ ਸਦਰ ਕਾਨੂੰਗੋ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Published on: ਮਾਰਚ 13, 2025 5:38 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।