ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਪੰਜਾਬ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ

ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ।

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ।

ਸਥਿਤੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ, “ਇਹ ਅਸਵੀਕਾਰਯੋਗ ਹੈ ਕਿ ਮਰੀਜ਼ਾਂ ਨੂੰ ਕਤਾਰਾਂ ਵਿੱਚ ਉਡੀਕ ਕਰਨੀ ਪਈ ਜਦੋਂ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਪਏ ਸਨ। ਅਜਿਹੀ ਕੁਤਾਹੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਮਰੀਜ਼ਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਸਵੇਰੇ 8.30 ਵਜੇ ਤੱਕ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਣ ਅਤੇ ਸਵੇਰੇ 9 ਵਜੇ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਮੰਤਰੀ ਨੇ ਅੱਗੇ ਕਿਹਾ, “ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਅਸੀਂ ਅਜਿਹੀਆਂ ਗਲਤੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ ਅਤੇ ਸਾਰੇ ਮਰੀਜ਼ਾਂ ਦੀ ਸਮੇਂ ਸਿਰ ਅਤੇ ਕੁਸ਼ਲ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।”

Published on: ਮਾਰਚ 13, 2025 8:16 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।