ਹੈਦਰਾਬਾਦ, 13 ਮਾਰਚ, ਦੇਸ਼ ਕਲਿਕ ਬਿਊਰੋ :
ਹੈਦਰਾਬਾਦ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਦੀ ਆਲੋਚਨਾ ਕਰਨ ਵਾਲੀਆਂ ਦੋ ਮਹਿਲਾ ਯੂਟਿਊਬਰਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਸਟੇਟ ਸਕੱਤਰ ਦੀ ਸ਼ਿਕਾਇਤ ’ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੋਰਟ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਐਡੀਸ਼ਨਲ ਕਮਿਸ਼ਨਰ ਆਫ਼ ਪੁਲਿਸ ਪੀ ਵਿਸ਼ਵਪ੍ਰਸਾਦ ਨੇ ਦੱਸਿਆ ਕਿ ਇਹ ਵੀਡੀਓ ਫ਼ਰਵਰੀ ਵਿੱਚ ਭਾਰਤ ਰਾਸ਼ਟਰ ਸਮਿਤੀ (BRS) ਦੇ ਮੁੱਖ ਦਫ਼ਤਰ ਵਿੱਚ ਸ਼ੂਟ ਕੀਤਾ ਗਿਆ ਸੀ। ਇਸਨੂੰ ਬਜਟ ਸੈਸ਼ਨ ਤੋਂ ਠੀਕ ਪਹਿਲਾਂ 10 ਮਾਰਚ ਨੂੰ ਮੁੱਖ ਮੰਤਰੀ ਦੀ ਬੇਇਜ਼ਤੀ ਕਰਨ ਅਤੇ ਬਦਨਾਮ ਕਰਨ ਦੀ ਯੋਜਨਾ ਦੇ ਤਹਿਤ ਜਾਰੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਵੀਡੀਓ ਦੀ ਸਮੱਗਰੀ ਅਸ਼ਲੀਲ ਅਤੇ ਅਪਮਾਨਜਨਕ ਹੈ।ਮੁਲਜ਼ਮ ਪ੍ਰਸਿੱਧੀ ਅਤੇ ਵਿੱਉਜ਼ ਲੈਣ ਲਈ ਇਸਨੂੰ ਵਾਰ-ਵਾਰ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੇ ਸਨ।ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਕੋਲ ਇਸ ਗੱਲ ਦੇ ਪ੍ਰਮਾਣ ਹਨ ਕਿ ਉਨ੍ਹਾਂ ਨੂੰ ਇਸ ਲਈ BRS ਤੋਂ ਪੈਸੇ ਮਿਲੇ ਸਨ। ਅਸੀਂ ਹਰ ਪੱਖ ਦੀ ਜਾਂਚ ਕਰਾਂਗੇ।
Published on: ਮਾਰਚ 13, 2025 7:38 ਪੂਃ ਦੁਃ