ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਅਗਲੀ ਬੈਠਕ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਬੈਠਕ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
SGPC ਦੇ ਸੀਨੀਅਰ ਉਪ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਬੈਠਕ ਦੇ ਏਜੰਡੇ ਬਾਰੇ ਖੁਲਾਸਾ ਤਾਂ ਨਹੀਂ ਕੀਤਾ, ਪਰ ਇਹ ਸੰਕੇਤ ਜਰੂਰ ਦਿੱਤੇ ਹਨ ਕਿ ਕਮੇਟੀ ਨਾਲ ਜੁੜੇ ਮਹੱਤਵਪੂਰਨ ਮਾਮਲਿਆਂ ’ਤੇ ਗੱਲਬਾਤ ਹੋ ਸਕਦੀ ਹੈ।
ਖ਼ਾਸ ਗੱਲ ਇਹ ਹੈ ਕਿ ਇਸ ਵਾਰ ਬੈਠਕ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ਵਿੱਚ ਹੋ ਰਹੀ ਹੈ।
Published on: ਮਾਰਚ 13, 2025 1:13 ਬਾਃ ਦੁਃ