ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ  ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ

ਸਿੱਖਿਆ \ ਤਕਨਾਲੋਜੀ

ਫ਼ਰੀਦਕੋਟ 14 ਮਾਰਚ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਸੈਕੈਂਡਰੀ ਅਤੇ ਹਾਈ ਸਕੂਲਾਂ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਖਰਚਣ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ।ਵਿਧਾਇਕ ਸ. ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਹਾਈ ਤੇ ਸਕੈਂਡਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਕ ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਖਰਚ ਕੀਤੀ ਜਾਵੇਗੀ।

ਉਨ੍ਹਾਂ ਹੋਰ  ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ ਪ੍ਰੋਜੈਕਟ ਆਰ.ਆਈ.ਡੀ.ਐਫ ਅਧੀਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 1 ਕਰੋੜ 8 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਕਲਾ, ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਨੌ, ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਭਾਈਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬੀਹਲੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਨੀ ਸਿੰਘ ਵਾਲਾ, ਸਰਕਾਰੀ ਮਿਡਲ ਸਕੂਲ ਮਾਨੀ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌ, ਸਰਕਾਰੀ ਹਾਈ ਸਕੂਲ ਬੀ ਸਾਦਿਕ, ਸਰਕਾਰੀ ਹਾਈ ਸਕੂਲ ਬਿਸ਼ਨੰਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ, ਸਰਕਾਰੀ ਪ੍ਰਾਇਮਰੀ ਸਕੂਲ ਢੈਪਈ, ਸਰਕਾਰੀ ਪ੍ਰਾਇਮਰੀ ਸਕੂਲ ਘਣੀਆਂ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਸੰਪੂਰਨ ਸਿੰਘ ਜੈਤੋ, ਸਰਕਾਰੀ ਪ੍ਰਾਇਮਰੀ ਸਕੂਲ ਜਲਾਲੇਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਨੱਥੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਆਦਿ ਸ਼ਾਮਿਲ ਹਨ।

ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਕੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ਤੇ ਮਜ਼ਬੂਤ ਕਰ ਰਹੀ ਹੈ।

Published on: ਮਾਰਚ 14, 2025 2:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।