ਸੰਗਰੂਰ ਹਸਪਤਾਲ ‘ਚ ਗੁਲੂਕੋਸ਼ ਲਗਾਉਣ ਨਾਲ ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਸਿਹਤ


ਲਗਭਗ ਸਾਰੀਆਂ ਔਰਤਾਂ ਦੀ ਹਾਲਤ ਖਤਰੇ ਤੋਂ ਬਾਹਰ: ਐਸ ਐਮ ਓ
ਸੰਗਰੂਰ: 14 ਮਾਰਚ, ਦੇਸ਼ ਕਲਿੱਕ ਬਿਓਰੋ
ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਗੁਲੂਕੋਜ਼ ਲਗਾਉਣ ਤੋਂ ਬਾਅਦ ਗਾਇਨੀ ਵਿਭਾਗ ਵਿੱਚ ਤਕਰੀਬਨ 15 ਔਰਤਾਂ ਦੀ ਹਾਲਤ ਵਿਗੜ ਗਈ ਹੈ। ਗਰਭਵਤੀ ਔਰਤਾਂ ਨੂੰ ਐਂਮਰਜਸੀ ਹਾਲਾਤਾਂ ’ਚ ਆਕਸੀਜਨ ਲੱਗੀ ਹੈ। ਲਗਭਗ ਸਾਰੀਆਂ ਔਰਤਾਂ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ ਉਸ ਤੋਂ ਬਾਅਦ ਨਾਰਮਲ ਸਲਾਈਨ ਗੁਲੂਕੋਜ਼ ਲੱਗਿਆ, ਜਿਸ ਕਾਰਨ ਹਾਲਾਤ ਵਿਗੜੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਲੂਕੋਸ਼ ਦੇ ਰਿਐਕਸ਼ਨ ਕਾਰਨ ਔਰਤਾਂ ਦੀ ਹਾਲਤ ਵਿਗੜ ਗਈ।
ਦੱਸ ਦਈਏ ਕਿ ਇਸੇ ਤਰ੍ਹਾਂ ਦੇ ਮਾਮਲੇ ਅੰਮ੍ਰਿਤਸਰ ਤੋਂ ਵੀ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਗੁਲੂਕੋਜ਼ ਲਗਾਉਣ ਤੋਂ ਬਾਅਦ ਔਰਤਾਂ ਦੀ ਹਾਲਤ ਅਚਾਨਕ ਵਿਗੜ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਹੈ।

ਸੰਗਰੂਰ ਦੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਡਾਕਟਰ ਬਲਜੀਤ ਨੇ ਦੱਸਿਆ ਕਿ ਇਹਨਾਂ 15 ਔਰਤਾਂ ਦੀ ਹਾਲਤ ਦੀ ਹਾਲਤ ਵਿਗੜੀ ਸੀ, ਪਰ ਉਨ੍ਹਾਂ ਦੀ ਸਾਰੀ ਟੀਮ ਵੱਲੋਂ ਸਿਹਤ ਸੇਵਾਵਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਇੱਕ ਔਰਤ ਨੂੰ ਛੱਡ ਕੇ ਬਾਕੀ ਸਾਰੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Published on: ਮਾਰਚ 14, 2025 4:24 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।