ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਪੰਜਾਬ


ਫਾਜ਼ਿਲਕਾ 14 ਮਾਰਚ, ਦੇਸ਼ ਕਲਿੱਕ ਬਿਓਰੋ
ਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਿਸ ਤੋਂ ਹਜਾਰਾ ਲਾਭਪਾਤਰੀਆਂ ਨੇ ਫਾਇਦਾ ਪ੍ਰਾਪਤ ਕੀਤਾ ਹੈ।
ਸੁਮਨ ਨੇ ਆਖਿਆ ਕਿ ਉਹ ਪਿਛਲੇ ਇਕ ਸਾਲ ਤੋਂ ਯੋਗਾ ਕਰ ਰਹੀ ਹੈ ਜਿਸ ਨਾਲ ਉਸਦਾ ਬੀ.ਪੀ., ਸ਼ੁਗਰ ਕੰਟਰੋਲ ਹੋ ਗਿਆ ਹੈ ਤੇ ਦਵਾਈ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਉਸਦਾ ਕਹਿਣਾ ਹੈ ਕਿ ਜਿਥੇ ਯੋਗਾ ਕਰਨ ਨਾਲ ਉਸਨੂੰ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਉਥੇ ਉਹ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਹਰ ਟ੍ਰੇਨਰ ਲਗਾਏ ਗਏ ਹਨ ਜਿਨ੍ਹਾਂ ਦੀ ਅਗਵਾਈ ਹੇਠ ਬਿਨਾ ਕਿਸੇ ਫੀਸ ਦੇ ਉਹ ਯੋਗਾ ਅਭਿਆਸ ਕਰ ਰਹੇ ਹਨ। ਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ।
ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦੀ ਹੈ ਕਿ ਜ਼ਿਲੇਹ ਅੰਦਰ ਇਸ ਤਰ੍ਹਾਂ ਦੀ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਘਰਾਂ ਦੇ ਨੇੜੇ ਹੀ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕਰਦੀ ਹੈ ਕਿ ਸਰਕਾਰ ਦੇ ਇਸ ਪ੍ਰੋਜੇਕਟ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤੇ ਸਿਹਤਮੰਦ ਬਣਿਆ ਜਾਵੇ।
ਬਾਕਸ ਲਈ ਪ੍ਰਸਤਾਵਿਤ
6500 ਤੋਂ ਵਧੇਰੇ ਲੋਕ ਸੀਐਮ ਦੀ ਯੋਗਸ਼ਾਲਾ ਨਾਲ ਜੁੜੇ, 26 ਮਾਸਟਰ ਟ੍ਰੇਨਰਾਂ ਵੱਲੋਂ 145 ਥਾਵਾਂ ਤੇ ਕਰਵਾਇਆ ਜਾ ਰਿਹੈ ਯੋਗਾ
ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਫਾਜਿਲਕਾ ਜ਼ਿਲ੍ਹੇ ਦੇ 6500 ਤੋਂ ਵਧੇਰੇ ਲੋਕ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਚੁੱਕੇ ਹਨ। ਜ਼ਿਲ੍ਹੇ ਅੰਦਰ 145 ਥਾਵਾਂ *ਤੇ 26 ਮਾਸਟਰ ਟ੍ਰੇਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬਚੇ, ਬਜੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸ਼ਰੀਰਿਕ ਅਤੇ ਮਾਨਸਿਕ ਤੌਰ *ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।
ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਧੇ ਸ਼ਿਆਮ ਨੇ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

Published on: ਮਾਰਚ 14, 2025 2:18 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।