ਲੁਧਿਆਣਾ, 14 ਮਾਰਚ, ਦੇਸ਼ ਕਲਿੱਕ ਬਿਓਰੋ :
ਹੋਲੀ ਖੇਡ ਕੇ ਆ ਰਹੇ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਲੁਧਿਆਣਾ ਦੇ ਤਾਜਪੁਰ ਰੋਡ ਦਸਮੇਸ਼ ਡੇਅਰੀ ਦੇ ਨੇੜੇ ਇਕ ਕੂੜੇ ਨਾਲ ਭਰੇ ਟਿੱਪਰ ਨੇ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰਨ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕਾਂ ਨਜ਼ਦੀਕੀ ਪਿੰਡ ਤਾਜਪੁਰ ਦੇ ਰਹਿਣ ਦੇ ਦਸੇ ਜਾ ਰਹੇ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਖੇ ਰਵਖਾ ਦਿੱਤਾ। ਪੁਲਿਸ ਵੱਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ।
Published on: ਮਾਰਚ 14, 2025 5:21 ਬਾਃ ਦੁਃ